ਹੁਕਮਨਾਮਾ

ਹੁਕਮਨਾਮਾ : ਵਡਹੰਸੁ ਮਹਲਾ ੪ ॥ ਦੇਹ ਤੇਜਨੜੀ ਹਰਿ ਨਵ ਰੰਗੀਆ ਰਾਮ ॥ ਗੁਰ ਗਿਆਨੁ ਗੁਰੂ ਹਰਿ ਮੰਗੀਆ ਰਾਮ ॥ ਗਿਆਨ ਮੰਗੀ ਹਰਿ ਕਥਾ ਚੰਗੀ ਹਰਿ ਨਾਮੁ ਗਤਿ ਮਿਤਿ ਜਾਣੀਆ ॥ ਸਭੁ ਜਨਮੁ ਸਫਲਿਉ ਕੀਆ ਕਰਤੈ ਹਰਿ ਰਾਮ ਨਾਮਿ ਵਖਾਣੀਆ ॥ ਹਰਿ ਰਾਮ ਨਾਮੁ ਸਲਾਹਿ ਹਰਿ ਪ੍ਰਭ ਹਰਿ ਭਗਤਿ ਹਰਿ ਜਨ ਮੰਗੀਆ ॥ ਜਨੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਭਗਤਿ ਗੋਵਿੰਦ ਚੰਗੀਆ ॥੧॥ {ਪੰਨਾ 575} 14/10/2016